ਜਲੰਧਰ ਦੇ ਵਾਰਡ ਨੰਬਰ 62 ‘ਚ ਮਧੂਬਨ ਕਾਲੋਨੀ ਪਾਰਕ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ, ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਮੇਅਰ ਵਿਨੀਤ ਧੀਰ ਵੱਲੋਂ ਨਿਵ ਪੱਥਰ ਰੱਖਿਆ

Oplus_131072

ਜਲੰਧਰ (ਪੰਕਜ਼ ਸੋਨੀ/ਹਨੀ ਸਿੰਘ):- ਜਲੰਧਰ: ਸ਼ਹਿਰ ਦੇ ਵਾਰਡ ਨੰਬਰ 62 ਵਿੱਚ ਅੱਜ ਮਧੂਬਨ ਕਾਲੋਨੀ ਸਥਿਤ ਪਾਰਕ ਦੇ ਵਿਕਾਸ ਅਤੇ ਸੁੰਦਰਤਾ ਕਰਣ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਜਲੰਧਰ ਦੇ ਮੇਅਰ ਵਿਨੀਤ ਧੀਰ ਨੇ ਸਾਂਝੇ ਤੌਰ ‘ਤੇ ਨਿਵ ਪੱਥਰ ਰੱਖ ਕੇ ਕੰਮਾਂ ਦਾ ਉਦਘਾਟਨ ਕੀਤਾ।

ਇਸ ਸਮਾਗਮ ਦੌਰਾਨ ਵਾਰਡ ਨੰਬਰ 62 ਦੇ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਮੌਜੂਦ ਰਹੇ। ਲੋਕਾਂ ਨੇ ਇਲਾਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਮੇਅਰ ਵਿਨੀਤ ਧੀਰ ਦਾ ਧੰਨਵਾਦ ਕਰਦੇ ਹੋਏ ਆਪਣੀ ਖੁਸ਼ੀ ਜ਼ਾਹਿਰ ਕੀਤੀ। ਵਸਨੀਕਾਂ ਨੇ ਕਿਹਾ ਕਿ ਪਾਰਕ ਦੇ ਵਿਕਾਸ ਨਾਲ ਬੱਚਿਆਂ, ਬਜ਼ੁਰਗਾਂ ਅਤੇ ਨੌਜਵਾਨਾਂ ਨੂੰ ਸਿਹਤਮੰਦ ਅਤੇ ਸੁਹਾਵਣਾ ਮਾਹੌਲ ਮਿਲੇਗਾ।

ਇਸ ਮੌਕੇ ਮੇਅਰ ਵਿਨੀਤ ਧੀਰ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਪਾਰਕਾਂ, ਸੜਕਾਂ, ਸਟਰੀਟ ਲਾਈਟਾਂ ਤੇ ਸਾਫ਼-ਸਫ਼ਾਈ ਵਰਗੇ ਕੰਮ ਲਗਾਤਾਰ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਜਲੰਧਰ ਨੂੰ ਸੁੰਦਰ ਅਤੇ ਵਿਕਸਿਤ ਸ਼ਹਿਰ ਬਣਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵੀ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਸ਼ਹਿਰ ਦੇ ਹਰ ਇਲਾਕੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋਕ-ਹਿਤੀ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।

ਮਧੂਬਨ ਕਾਲੋਨੀ ਪਾਰਕ ਦੇ ਵਿਕਾਸ ਨਾਲ ਇਲਾਕੇ ਦੀ ਰੂਪ-ਰੇਖਾ ਬਦਲੇਗੀ ਅਤੇ ਲੋਕਾਂ ਨੂੰ ਆਰਾਮ ਅਤੇ ਮਨੋਰੰਜਨ ਲਈ ਇੱਕ ਬਿਹਤਰ ਸਥਾਨ ਮਿਲੇਗਾ।