ਜਲੰਧਰ ਦੇ ਮੇਅਰ ਵਿਨੀਤ ਧੀਰ ਨੂੰ ਭਾਰੀ ਸਦਮਾ, ਪਿਤਾ ਦਾ ਅਚਾਨਕ ਹੋਇਆ ਦਿਹਾਂਤ ਪਰਿਵਾਰ ਚ ਸ਼ੋਕ ਦੀ ਲਹਿਰ

Oplus_131072

ਜਲੰਧਰ ਦੇ ਮੇਅਰ ਵਿਨੀਤ ਧੀਰ ਹੁੰਨਾ ਨੂੰ ਅੱਜ ਉਸ ਵੇਲੇ ਭਾਰੀ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਦੀ ਅਚਾਨਕ ਮੌਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ। ਪ੍ਰਾਪਤ ਜਾਣਕਾਰੀ ਮੁਤਾਬਕ, ਉਨ੍ਹਾਂ ਦੇ ਪਿਤਾ ਨੂੰ ਅੱਜ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਪਰਿਵਾਰਕ ਮੈਂਬਰ ਤੁਰੰਤ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲੈ ਕੇ ਗਏ। ਹਸਪਤਾਲ ਪਹੁੰਚਣ ’ਤੇ ਡਾਕਟਰਾਂ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ ਅਤੇ ਉਨ੍ਹਾਂ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ।

Oplus_131072

ਇਸ ਅਚਾਨਕ ਵਾਪਰੀ ਘਟਨਾ ਨਾਲ ਮੇਅਰ ਵਿਨੀਤ ਧੀਰ ਹੁੰਨਾ ਅਤੇ ਉਨ੍ਹਾਂ ਦੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਿਵੇਂ ਹੀ ਇਸ ਦੁਖਦਾਈ ਘਟਨਾ ਦੀ ਖ਼ਬਰ ਸ਼ਹਿਰ ਵਿੱਚ ਫੈਲੀ, ਤੁਰੰਤ ਹੀ ਰਾਜਨੀਤਿਕ, ਸਮਾਜਿਕ ਅਤੇ ਪ੍ਰਸ਼ਾਸਕੀ ਵਰਗਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜਾਣ ਲੱਗਾ। ਕਈ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਮੇਅਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸੰਵੇਦਨਾਵਾਂ ਜ਼ਾਹਰ ਕੀਤੀਆਂ ਗਈਆਂ।

ਦੱਸਿਆ ਜਾ ਰਿਹਾ ਹੈ ਕਿ ਮਰਹੂਮ ਦੇ ਅੰਤਿਮ ਸੰਸਕਾਰ ਅੱਜ ਹੀ ਕੀਤੇ ਜਾਣਗੇ, ਹਾਲਾਂਕਿ ਅਜੇ ਤੱਕ ਅੰਤਿਮ ਸੰਸਕਾਰ ਦਾ ਸਮਾਂ ਸਰਕਾਰੀ ਤੌਰ ’ਤੇ ਤੈਅ ਨਹੀਂ ਹੋਇਆ। ਪਰਿਵਾਰ ਵੱਲੋਂ ਜਿਵੇਂ ਹੀ ਸਮਾਂ ਨਿਰਧਾਰਤ ਕੀਤਾ ਜਾਵੇਗਾ, ਉਸ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਇਸ ਦੁਖਦਾਈ ਮੌਕੇ ’ਤੇ ਸ਼ਹਿਰ ਭਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਲੋਕ ਵੱਡੀ ਗਿਣਤੀ ਵਿੱਚ ਮੇਅਰ ਵਿਨੀਤ ਧੀਰ ਹੁੰਨਾ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ।