ਜਲੰਧਰ (ਹਨੀ ਸਿੰਘ/ਪੰਕਜ ਸੋਨੀ):- ਨਾਜਾਇਜ਼ ਸ਼ਰਾਬ ਦੀ ਤਸਕਰੀ ਖ਼ਿਲਾਫ਼ ਪੁਲਿਸ ਦੀ ਸਖ਼ਤੀ ਦੇ ਬਾਵਜੂਦ ਤਸਕਰਾਂ ਦੇ ਹੌਸਲੇ ਬੁਲੰਦ ਹਨ। ਪੁਲਿਸ ਨੇ ਨਾਕਾਬੰਦੀ ਦੌਰਾਨ 42 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਥਿਤ ਤੌਰ ‘ਤੇ ਖੁਲਾਸਾ ਕੀਤਾ ਕਿ ਇਹ ਸ਼ਰਾਬ ‘ਫ੍ਰੈਂਡਜ਼ ਵਾਈਨ’ ਦੇ ਠੇਕੇਦਾਰ ਵੱਲੋਂ ਮੁਹੱਈਆ ਕਰਵਾਈ ਗਈ ਸੀ। ਪੁਲਿਸ ਹੁਣ ਸ਼ਰਾਬ ਦੀ ਸਪਲਾਈ ਕਰਨ ਵਾਲਿਆਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ।
ਨਾਕਾਬੰਦੀ ਦੌਰਾਨ 5 ਮੁਲਜ਼ਮ ਗ੍ਰਿਫ਼ਤਾਰ
ਜਲੰਧਰ ਪੁਲਿਸ ਵੱਲੋਂ ਸ਼ਹਿਰ ਵਿੱਚ ਚਲਾਏ ਜਾ ਰਹੇ ਚੈਕਿੰਗ ਅਭਿਆਨ ਤਹਿਤ ਬੀਤੀ ਰਾਤ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਪੁਲਿਸ ਟੀਮ ਨੇ ਇੱਕ ਸ਼ੱਕੀ ਵਾਹਨ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਵਾਹਨ ਵਿੱਚੋਂ 42 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਮੌਕੇ ‘ਤੇ ਹੀ ਕਥਿਤ ਤੌਰ ‘ਤੇ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਪੰਜਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।FIR-I.I.F.-I_25528019260282
ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਹੋਈ ਪਛਾਣ
ਪੁਲਿਸ ਹਿਰਾਸਤ ਵਿੱਚ ਲਏ ਗਏ ਮੁਲਜ਼ਮਾਂ ਦੀ ਪਛਾਣ ਚੈਰੀ (ਪੁੱਤਰ ਕਮਲਜੀਤ ਸਿੰਘ), ਇਸ਼ੂ (ਪੁੱਤਰ ਅਸ਼ੋਕ ਕੁਮਾਰ, ਵਾਸੀ ਕ੍ਰਿਸ਼ਨਾ ਨਗਰ), ਅਸ਼ਵਨੀ ਕੁਮਾਰ (ਪੁੱਤਰ ਵਿੱਕੀ ਕੁਮਾਰ, ਵਾਸੀ ਵਾਲਮੀਕਿ ਮੁਹੱਲਾ, ਕਰਤਾਰ ਖਾਂ), ਗਗਨਦੀਪ (ਪੁੱਤਰ ਤ੍ਰਿਲੋਕ ਚੰਦ) ਅਤੇ ਰਾਮ ਉਰਫ਼ ਬਬਲੂ (ਪੁੱਤਰ ਰਾਮ ਪਾਲ, ਵਾਸੀ ਹਰਗੋਬਿੰਦ ਨਗਰ) ਵਜੋਂ ਹੋਈ ਹੈ।
ਪੁਲਿਸ ਵੱਲੋਂ ਸਾਰੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਸ਼ਰਾਬ ਦੀ ਸਪਲਾਈ ਅਤੇ ਤਸਕਰੀ ਨਾਲ ਜੁੜੇ ਹੋਰ ਲੋਕਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।
‘ਫ੍ਰੈਂਡਜ਼ ਵਾਈਨ’ ਤੋਂ ਸ਼ਰਾਬ ਦੀ ਖੇਪ ਮਿਲਣ ਦਾ ਦਾਅਵਾ
ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਥਿਤ ਤੌਰ ‘ਤੇ ਦੱਸਿਆ ਕਿ ਉਨ੍ਹਾਂ ਨੂੰ ਇਹ ਸ਼ਰਾਬ ‘ਫ੍ਰੈਂਡਜ਼ ਵਾਈਨ’ ਤੋਂ ਸਪਲਾਈ ਕੀਤੀ ਗਈ ਸੀ। ਮੁਲਜ਼ਮ ਇਸ ਸ਼ਰਾਬ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਨ ਦੀ ਕੋਸ਼ਿਸ਼ ਵਿੱਚ ਸਨ।
ਇਸ ਤੋਂ ਪਹਿਲਾਂ ਵੀ ਬੀਤੇ ਦਿਨ ਪੁਲਿਸ ਨੇ 50 ਪੇਟੀਆਂ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਮਾਮਲੇ ਵਿੱਚ ਵੀ ਸ਼ਰਾਬ ਦੇ ਸਥਾਨਕ ਠੇਕੇਦਾਰ ਨਾਲ ਸਬੰਧ ਹੋਣ ਦੀ ਗੱਲ ਸਾਹਮਣੇ ਆਈ ਸੀ ਅਤੇ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ।
ਸ਼ਰਾਬ ਦੀ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੀ ਹੋਵੇਗੀ ਜਾਂਚ
ਲਗਾਤਾਰ ਸਾਹਮਣੇ ਆ ਰਹੇ ਇਨ੍ਹਾਂ ਮਾਮਲਿਆਂ ਤੋਂ ਬਾਅਦ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਦੀ ਸਪਲਾਈ ਦੇ ਪੂਰੇ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ, ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ਦੇ ਨਾਲ-ਨਾਲ ਸ਼ਰਾਬ ਮੁਹੱਈਆ ਕਰਵਾਉਣ ਵਾਲੇ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰਿੰਦਿਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
ਫਿਲਹਾਲ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ઠ

















