Thursday, January 22, 2026
Home Fashion CM ਮਾਨ ਵੱਲੋਂ 19 ਪੁਲਿਸ ਅਫ਼ਸਰਾਂ,13 ਸ਼ਖ਼ਸੀਅਤਾਂ ਦਾ ਸਨਮਾਨ, PM ਮੋਦੀ ਲਾਲ...

CM ਮਾਨ ਵੱਲੋਂ 19 ਪੁਲਿਸ ਅਫ਼ਸਰਾਂ,13 ਸ਼ਖ਼ਸੀਅਤਾਂ ਦਾ ਸਨਮਾਨ, PM ਮੋਦੀ ਲਾਲ ਕਿਲ੍ਹੇ ਤੋਂ ਝੰਡਾ ਲਹਿਰਾ ਕੇ ਦਿੱਤੀਆਂ 3 ਗਾਰੰਟੀਆਂ,

PM Modi in saffron colored

ਪੀਐਮ ਮੋਦੀ ਨੇ ਲਾਲ ਕਿਲੇ ਤੋਂ ਕਿਹਾ, ਬਹੁਤ ਸਾਰੇ ਸੁਪਨੇ ਹਨ। ਸੰਕਲਪ ਤੁਹਾਡੇ ਕੋਲ ਹਨ। ਨੀਤੀਆਂ ਸਪੱਸ਼ਟ ਹਨ। ਪਰ ਸਾਨੂੰ ਕੁਝ ਸੱਚਾਈਆਂ ਨੂੰ ਸਵੀਕਾਰ ਕਰਨਾ ਪੈਣਗੀਆਂ। ਅੱਜ ਮੈਂ ਲਾਲ ਕਿਲੇ ਤੋਂ ਤੁਹਾਡਾ ਆਸ਼ੀਰਵਾਦ ਲੈਣ ਆਇਆ ਹਾਂ। ਅੱਜ ਸਾਨੂੰ ਕੁਝ ਗੱਲਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। 2047 ਵਿੱਚ ਜਦੋਂ ਦੇਸ਼ ਅਜ਼ਾਦੀ ਦੇ 100 ਸਾਲ ਮਨਾਏਗਾ, ਉਸ ਸਮੇਂ ਵਿਸ਼ਵ ਵਿੱਚ ਭਾਰਤ ਦਾ ਤਿਰੰਗਾ ਝੰਡਾ ਵਿਕਸਿਤ ਭਾਰਤ ਦਾ ਤਿਰੰਗਾ ਝੰਡਾ ਹੋਣਾ ਚਾਹੀਦਾ ਹੈ।

PM Modi in saffron colored

ਪੀਐਮ ਮੋਦੀ ਨੇ ਕਿਹਾ, ਮੇਰਾ ਸੁਪਨਾ ਪਿੰਡ ਵਿੱਚ ਦੋ ਕਰੋੜ ਦੀਦੀ ਨੂੰ ਲਖਪਤੀ ਬਣਾਉਣਾ ਹੈ। ਇਸ ਲਈ ਅਸੀਂ ਨਵੀਂ ਯੋਜਨਾ ਬਾਰੇ ਸੋਚ ਰਹੇ ਹਾਂ। ਖੇਤੀ ਦੇ ਖੇਤਰ ਵਿੱਚ ਟੈਕਨਾਲੋਜੀ ਆਵੇਗੀ। ਅਸੀਂ ਉਨ੍ਹਾਂ ਨੂੰ ਡਰੋਨ ਦੀ ਸੇਵਾ ਪ੍ਰਦਾਨ ਕਰਨ ਲਈ ਸਿਖਲਾਈ ਦੇਵਾਂਗੇ। ਦੇਸ਼ ਹਰ ਖੇਤਰ ਵਿੱਚ ਵਿਕਾਸ ਕਰ ਰਿਹਾ ਹੈ। ਦੇਸ਼ ਆਧੁਨਿਕਤਾ ਵੱਲ ਵਧ ਰਿਹਾ ਹੈ।

PM Modi in saffron colored

ਉਨ੍ਹਾਂ ਕਿਹਾ ਕਿ 25 ਸਾਲਾਂ ਤੋਂ ਦੇਸ਼ ਵਿੱਚ ਚਰਚਾ ਚੱਲ ਰਹੀ ਸੀ ਕਿ ਨਵਾਂ ਸੰਸਦ ਭਵਨ ਬਣਾਇਆ ਜਾਵੇਗਾ। ਇਹ ਮੋਦੀ ਹੀ ਹੈ ਜਿਸ ਨੇ ਸਮੇਂ ਤੋਂ ਪਹਿਲਾਂ ਸੰਸਦ ਬਣਾਈ। ਇਹ ਇੱਕ ਸਰਕਾਰ ਹੈ ਜੋ ਕੰਮ ਕਰਦੀ ਹੈ, ਜੋ ਤੈਅ ਟੀਚਿਆਂ ਨੂੰ ਪੂਰਾ ਕਰਦੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ 13 ਪ੍ਰਮੁੱਖ ਹਸਤੀਆਂ ਨੂੰ ਸਟੇਟ ਐਵਾਰਡ ਦੇਣ ਦੇ ਨਾਲ-ਨਾਲ 19 ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਦੀਆਂ ਸ਼ਾਨਦਾਰ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਮੁੱਖ ਮੰਤਰੀ ਪੁਲਿਸ ਮੈਡਲ ਦੇ ਕੇ ਸਨਮਾਨਿਤ ਕੀਤਾ।

ਇਨ੍ਹਾਂ ਐਵਾਰਡੀਆਂ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਸਮਾਜ ਸੇਵੀ, ਕਲਾਕਾਰ, ਸਾਹਿਤਕਾਰ, ਕਵੀ, ਅਗਾਂਹਵਧੂ ਕਿਸਾਨ, ਵਾਤਾਵਰਨ ਪ੍ਰੇਮੀ ਅਤੇ ਸਰਕਾਰੀ ਅਧਿਕਾਰੀ ਸ਼ਾਮਲ ਹਨ, ਜਿਨ੍ਹਾਂ ਵਡੇਰੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖ਼ੇਤਰਾਂ ਵਿੱਚ ਲਾਮਿਸਾਲ ਯੋਗਦਾਨ ਦਿੱਤਾ।

ਮੁੱਖ ਮੰਤਰੀ ਨੇ ਰੂਪਨਗਰ ਦੀ ਸਨਵੀ ਸੂਦ, ਪਟਿਆਲਾ ਦੇ ਹਰਜਿੰਦਰ ਸਿੰਘ, ਖਮਾਣੋਂ ਦੇ ਐਸ.ਡੀ.ਐਮ. ਸੰਜੀਵ ਕੁਮਾਰ, ਸੁਖਦੇਵ ਸਿੰਘ ਤੇ ਫਤਹਿ ਸਿੰਘ ਪਟਵਾਰੀ (ਦੋਵੇਂ ਪਠਾਨਕੋਟ), ਪਟਿਆਲਾ ਦੀ ਏਕਮਜੋਤ ਕੌਰ, ਤਰਨ ਤਾਰਨ ਦੇ ਮੇਜਰ ਸਿੰਘ, ਬਠਿੰਡਾ ਦੇ ਪਰਮਜੀਤ ਸਿੰਘ, ਜਲੰਧਰ ਦੇ ਸਲੀਮ ਮੁਹੰਮਦ, ਪਟਿਆਲਾ ਦੀ ਸਾਇੰਸ ਮਿਸਟ੍ਰੈਸ ਗਗਨਦੀਪ ਕੌਰ, ਬਰਨਾਲਾ ਦੇ ਸਾਇੰਸ ਮਾਸਟਰ ਸੁਖਪਾਲ ਸਿੰਘ, ਸਿਵਲ ਮਿਲਟਰੀ ਅਫੇਅਰਜ਼ ਹੈੱਡ ਕੁਆਟਰਜ਼ ਵੈਸਟਰਨ ਕਮਾਂਡ ਦੇ ਐਡਵਾਈਜ਼ਰ-ਕਮ-ਪ੍ਰਿੰਸੀਪਲ ਡਾਇਰੈਕਟਰ ਕਰਨਲ ਜਸਦੀਪ ਸੰਧੂ ਅਤੇ ਐਨ.ਡੀ.ਆਰ.ਐਫ. ਬਠਿੰਡਾ ਦੀ ਸੱਤਵੀਂ ਬਟਾਲੀਅਨ ਦੇ ਕਮਾਂਡੈਂਟ ਸੰਤੋਸ਼ ਕੁਮਾਰ ਨੂੰ ਸਰਟੀਫਿਕੇਟ ਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ।

ਮੁੱਖ ਮੰਤਰੀ ਨੇ ਸ਼ਾਨਦਾਰ ਸੇਵਾਵਾਂ ਦੇਣ ਵਾਲੇ 19 ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਦਾ ਮੁੱਖ ਮੰਤਰੀ ਪੁਲਿਸ ਮੈਡਲ ਨਾਲ ਸਨਮਾਨ ਕੀਤਾ। ਇਨ੍ਹਾਂ ਵਿੱਚ ਏ.ਜੀ.ਟੀ.ਐਫ. ਦੇ ਏ.ਆਈ.ਜੀ. ਸੰਦੀਪ ਗੋਇਲ, ਏ.ਜੀ.ਟੀ.ਐਫ. ਦੇ ਡੀ.ਐਸ.ਪੀ. ਬਿਕਰਮਜੀਤ ਸਿੰਘ ਬਰਾੜ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਸਿਪਾਹੀ ਨਵਨੀਤ ਸਿੰਘ, ਐਸ.ਐਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ, ਏ.ਆਈ.ਜੀ. ਸੀ.ਆਈ.ਡੀ. ਆਲਮ ਵਿਜੈ ਸਿੰਘ, ਐਸ.ਪੀ. ਇਨਵੈਸਟੀਗੇਸ਼ਨ ਤਰਨ ਤਾਰਨ ਵਿਸ਼ਾਲਜੀਤ ਸਿੰਘ, ਡੀ.ਐਸ.ਪੀ. ਐਸ.ਟੀ.ਐਫ. ਲੁਧਿਆਣਾ ਦਵਿੰਦਰ ਕੁਮਾਰ, ਡੀ.ਐਸ.ਪੀ. ਸੰਜੀਵਨ ਗੁਰੂ, ਡੀ.ਐਸ.ਪੀ. ਫਲਾਇੰਗ ਸਕੁਐਡ ਵਿਜੀਲੈਂਸ ਬਿਉਰੋ ਬਰਿੰਦਰ ਸਿੰਘ, ਡੀ.ਐਸ.ਪੀ. ਸੁਭਾਸ਼ ਚੰਦਰ, ਇੰਸਪੈਕਟਰ ਸ਼ਿਵ ਕੁਮਾਰ, ਸਬ ਇੰਸਪੈਕਟਰ ਗੁਰਿੰਦਰ ਸਿੰਘ, ਸਬ ਇੰਸਪੈਕਟਰ ਸੁਰੇਸ਼ ਕੁਮਾਰ, ਸਬ ਇੰਸਪੈਕਟਰ ਅਕਸ਼ਿਆਦੀਪ ਸਿੰਘ, ਏ.ਐਸ.ਆਈ. ਇਕਬਾਲ ਸਿੰਘ, ਏ.ਐਸ.ਆਈ. ਹਰਵਿੰਦਰ ਸਿੰਘ, ਏ.ਐਸ.ਆਈ. ਦਿਨੇਸ਼ ਕੁਮਾਰ ਤੇ ਏ.ਐਸ.ਆਈ. ਸੁਰਿੰਦਰ ਪਾਲ ਸਿੰਘ ਸ਼ਾਮਲ ਹਨ।