ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਕਾਂਗਰਸ ਪਾਰਟੀ ‘ਚੋਂ ਕੀਤਾ ਮੁਅੱਤਲ

ਕਾਂਗਰਸ ਨੇ ਜਲੰਧਰ ਤੋਂ ਚੋਣ ਲੜ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ‘ਗਲਤ ਬਿਆਨਬਾਜ਼ੀ’ ਕਰਕੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਇਲਜ਼ਾਮ ‘ਚ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਜਾਰੀ ਮੁਅੱਤਲੀ ਪੱਤਰ ਵਿੱਚ ਕਿਹਾ ਗਿਆ ਹੈ ਕਿ “ਕਈ ਚੇਤਾਵਨੀਆਂ ਦੇ ਬਾਵਜੂਦ” ਵਿਧਾਇਕ “ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤੋਂ ਭਟਕ ਰਿਹਾ ਹੈ