ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਖੜੇ ਕੀਤੇ ਗਏ ਉਮੀਦਵਾਰਾਂ ਦਾ ਵਿਰੋਧ ਨਿਰੰਤਰ ਜਾਰੀ ਹੈ। ਜਿਸ ਕਾਰਨ ਪਾਰਟੀ ਦੇ ਕਈ ਪੁਰਾਣੇ ਲੀਡਰ ਜੋ ਬਾਗੀ ਹੋ ਗਏ ਜਾਂ ਕਿਸੇ ਦੂਜੀ ਪਾਰਟੀ ‘ਚ ਸ਼ਾਮਲ ਹੋ ਗਏ।
ਇਸ ਵਿਚਾਲੇ ਬਰਨਾਲਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦਾ ਆਪਸੀ ਕਲੇਸ਼ ਵੱਧਦਾ ਹੀ ਜਾ ਰਿਹਾ ਹੈ। ਜਿੱਥੇ ਆਪ ਉਮੀਦਵਾਰ ਹਰਿੰਦਰ ਸਿੰਘ ਦੇ ਵਿਰੋਧ ਵਿੱਚ ਪਾਰਟੀ ਦੇ ਹੀ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਵਲੋਂ ਆਜ਼ਾਦ ਤੌਰ ‘ਤੇ ਚੋਣ ਲੜੀ ਜਾ ਰਹੀ ਹੈ। ਇਸ ਸਭ ਦੇ ਚੱਲਦਿਆਂ ਅੱਜ ਆਮ ਆਦਮੀ ਪਾਰਟੀ ਨੇ ਪਾਰਟੀ ਵਿਰੋਧੀ ਗਤੀਵਿਧੀਆ ਦੇ ਦੋਸ਼ਾਂ ਤਹਿਤ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਵਿੱਚੋਂ ਬਰਖ਼ਾਸਤ ਕਰ ਦਿੱਤਾ ਹੈ।