CM ਭਗਵੰਤ ਮਾਨ ਨੇ ਨਵੇਂ ਚੁਣੇ 10,031ਸਰਪੰਚਾਂ ਨੂੰ ਚੁਕਵਾਈ ਸਹੁੰ

CM ਭਗਵੰਤ ਮਾਨ ਨੇ ਨਵੇਂ ਚੁਣੇ 10,031ਸਰਪੰਚਾਂ ਨੂੰ ਚੁਕਵਾਈ ਸਹੁੰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ ਗਈ।

 

ਇਸ ਸਹੁੰ ਚੁੱਕ ਸਮਾਗਮ ‘ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਪਹੁੰਚੇ। ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਗਿਆ।