ਜਲੰਧਰ ਚ੍ਹ ਹੜ੍ਹਾਂ ਨੂੰ ਲੈ ਕੇ ਕੰਟ੍ਰੋਲ ਰੂਮ ਸਥਾਪਿਤ ਕਿੱਤਾ ਗਿਆ ਅਤੇ Helpline ਨੰਬਰ ਵੀ ਕੀਤੇ ਗਏ ਜਾਰੀ !

0
103

ਜਲੰਧਰ ( ਪੰਕਜ ਸੋਨੀ ) : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤਲੁਜ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਸਥਿਤੀ ’ਤੇ 24 ਘੰਟੇ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਹੜ੍ਹਾਂ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ, ਕਿਉਂਕਿ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਕਿਹਾ ਕਿ ਇਸਦੇ ਬਾਵਜੂਦ ਪ੍ਰਸ਼ਾਸਨ ਹਰ ਸਥਿਤੀ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਡਾ. ਅਗਰਵਾਲ ਨੇ ਕਿਹਾ ਕਿ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਜੇਕਰ ਹੜ੍ਹ ਵਰਗੇ ਕੋਈ ਵੀ ਹਾਲਾਤ ਪੈਦਾ ਹੁੰਦੇ ਹਨ ਤਾਂ ਪ੍ਰਸ਼ਾਸਨ ਬਿਨਾਂ ਕਿਸੇ ਦੇਰੀ ਦੇ ਰਾਹਤ ਕਾਰਜ ਚਲਾਉਣ ਲਈ ਢੁੱਕਵੇਂ ਪ੍ਰਬੰਧਾਂ ਤੇ ਤਿਆਰੀ ਨਾਲ ਲੈਸ ਹੈ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਕੋਲ ਲੋੜੀਂਦੀ ਗਿਣਤੀ ਵਿੱਚ ਸੈਂਡ ਬੈਗ, ਜ਼ਰੂਰੀ ਮਸ਼ੀਨਰੀ ਅਤੇ ਰੈਸਕਿਊ ਟੀਮਾਂ ਤਿਆਰ ਹਨ। ਸੁਰੱਖਿਅਤ ਥਾਵਾਂ ਦੀ ਨਿਸ਼ਾਨਦੇਹੀ ਵੀ ਕੀਤੀ ਜਾ ਚੁੱਕੀ ਹੈ, ਜਿਥੇ ਲੋੜ ਪੈਣ ’ਤੇ ਲੋਕਾਂ ਨੂੰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰ ਪੱਧਰ ’ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ, ਜਿਸ ਦਾ ਫੋਨ ਨੰਬਰ 0181-2224417 ਹੈ। ਇਸੇ ਤਰ੍ਹਾਂ ਸਬ ਡਵੀਜ਼ਨ ਪੱਧਰ ’ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸਬ ਡਵੀਜ਼ਨ ਫਿਲੌਰ ਦੇ ਹੜ੍ਹ ਕੰਟਰੋਲ ਰੂਮ ਦਾ ਫੋਨ ਨੰ.01826-224117, ਨਕੋਦਰ 01821-500335, ਸ਼ਾਹਕੋਟ 01821-260894 ਅਤੇ ਆਦਮਪੁਰ ਵਿਖੇ ਸਥਾਪਤ ਕੰਟਰੋਲ ਰੂਮ ਦਾ ਨੰਬਰ 0181-2980090 ਹੈ।

ਓਧਰ ਦੂਜੇ ਪਾਸੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਐਸ.ਡੀ.ਐਮ. ਨਕੋਦਰ ਸ਼੍ਰੀ ਲਾਲ ਵਿਸ਼ਵਾਸ ਬੈਂਸ, ਐਸ.ਡੀ.ਐਮ. ਸ਼ਾਹਕੋਟ ਮੈਡਮ ਸ਼ੁਭੀ ਆਂਗਰਾ ਅਤੇ ਐਸ.ਡੀ.ਐਮ. ਫਿਲੌਰ ਮੈਡਮ ਪਰਲੀਨ ਕੌਰ ਵੱਲੋਂ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਜਾ ਰਿਹਾ ਹੈ।