ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੱਲ੍ਹ ਭਾਰੀ ਮੀਂਹ ਪਿਆ। ਅੱਜ ਸਵੇਰ ਤੋਂ ਹੀ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਕਾਲੇ ਬੱਦਲ ਛਾਏ ਹੋਏ ਹਨ। ਮੀਂਹ ਕਾਰਨ ਕਈ ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ 29 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ, ਜਿਸ ਨਾਲ ਲੋਕਾਂ ਨੂੰ ਹੂੰਮਸ ਵਾਲੀ ਗਰਮੀ ਤੋਂ ਰਾਹਤ ਮਿਲੀ।
ਵਿਭਾਗ ਅਨੁਸਾਰ 13 ਤੋਂ 15 ਅਗਸਤ ਦੇ ਵਿਚਕਾਰ ਸੂਬੇ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। 16 ਅਗਸਤ ਤੋਂ ਮੌਸਮ ਫਿਰ ਸਾਫ਼ ਰਹੇਗਾ। ਵਿਭਾਗ ਨੇ ਲੋਕਾਂ ਨੂੰ ਇਸ ਸਮੇਂ ਦੌਰਾਨ ਸੁਚੇਤ ਰਹਿਣ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਦੂਜੇ ਪਾਸੇ, ਹਿਮਾਚਲ ਪ੍ਰਦੇਸ਼ ਵਿਚ ਵੀ ਮੀਂਹ ਜਾਰੀ ਹੈ। ਸ਼ਿਮਲਾ, ਸਿਰਮੌਰ, ਮੰਡੀ ਅਤੇ ਕਾਂਗੜਾ ਵਿੱਚ ਭਾਰੀ ਮੀਂਹ ਪਿਆ।
ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਤਿੰਨ ਦਿਨਾਂ ਤੱਕ ਭਾਰੀ ਤੋਂ ਬਹੁਤ ਭਾਰੀ (punjab weather today) ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਹਿਮਾਚਲ ਪ੍ਰਦੇਸ਼ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅੱਜ ਤੋਂ 14 ਅਗਸਤ ਤੱਕ ਰਾਜ ਵਿੱਚ ਕਈ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦਰਜ ਕੀਤੀ ਜਾਵੇਗੀ ਅਤੇ ਇਸ ਲਈ ਇੱਕ ਓਂਰਜ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਸ਼ਿਮਲਾ, ਬਿਲਾਸਪੁਰ, ਕਾਂਗੜਾ, ਮੰਡੀ ਜ਼ਿਲ੍ਹਿਆਂ ਲਈ ਇਹ ਓਂਰਜ ਚਿਤਾਵਨੀ ਜਾਰੀ ਕੀਤੀ ਗਈ ਹੈ।