ਵਰਦੇ ਮੀਂਹ ਵਿੱਚ ਨਸ਼ਾ ਤਸਕਰ ਦੇ ਘਰ ਚੱਲਿਆ ਪੀਲਾ ਪੰਜਾ

0
276

ਵਰਦੇ ਮੀਂਹ ਵਿੱਚ ਨਸ਼ਾ ਤਸਕਰ ਦੇ ਘਰ ਚੱਲਿਆ ਪੀਲਾ ਪੰਜਾ

ਜਲੰਧਰ 24 ਅਗਸਤ (ਬਯੂਰੋ) : ਪੰਜਾਬ ਸਰਕਾਰ ਦੀ ਨਸ਼ਿਆਂ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ, ਜਲੰਧਰ ਨਗਰ ਨਿਗਮ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਨਾਲ ਤਾਲਮੇਲ ਕਰਕੇ ਐਤਵਾਰ ਨੂੰ ਗੋਪਾਲ ਨਗਰ ਇਲਾਕੇ ਵਿੱਚ ਦੋ ਭਰਾਵਾਂ ਦੀ ਬਦਨਾਮ ਨਸ਼ਿਆਂ ਦੇ ਤੱਸਕਰੀ ਨਾਲ ਸਬੰਧਤ ਇੱਕ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ।

ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਨੇ ਕਿਹਾ ਕਿ ਗੋਪਾਲ ਨਗਰ ਇਲਾਕੇ ਵਿੱਚ ਪ੍ਰਲਾਦ ਕੁਮਾਰ ਅਤੇ ਸੋਮਨਾਥ ਉਰਫ ਮੰਨਾ ਪੁੱਤਰਾਨ ਪ੍ਰੇਮ ਕੁਮਾਰ ਵਾਸੀ ਐੱਨ.ਐੱਨ 1472 ਗੋਪਾਲ ਨਗਰ ਜਲੰਧਰ ਦੀ ਗੈਰ-ਕਾਨੂੰਨੀ ਜਾਇਦਾਦ ਢਾਹ ਦਿੱਤੀ ਗਈ। ਪ੍ਰਲਾਦ ਕੁਮਾਰ ਅਤੇ ਸੋਮਨਾਥ ਉਰਫ ਮੰਨਾ ਦੋਨੋਂ ਜਾਣੇ-ਪਛਾਣੇ ਨਸ਼ਿਆਂ ਦੇ ਤਸਕਰ ਹਨ, ਜਿਹਨਾਂ ਦੇ ਖਿਲਾਫ ਐਨ.ਡੀ.ਪੀ.ਐਸ ਐਕਟ ਅਤੇ ਭਾਰਤੀ ਦੰਡ ਸੰਘਤਾ ਤਹਿਤ 10 ਮੁਕੱਦਮੇ ਦਰਜ ਹਨ।

“ਇਹ ਕਾਰਵਾਈ ਡਰੱਗ ਮਾਫੀਆ ਲਈ ਇੱਕ ਸਖ਼ਤ ਸੰਦੇਸ਼ ਹੈ। ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਖਤਮ ਕਰਕੇ, ਅਸੀਂ ਨਾ ਸਿਰਫ਼ ਕਾਨੂੰਨ ਲਾਗੂ ਕਰ ਰਹੇ ਹਾਂ, ਸਗੋਂ ਆਪਣੇ ਆਂਢ-ਗੁਆਂਢ ਨੂੰ ਨਸ਼ੀਲੇ ਪਦਾਰਥਾਂ ਦੀ ਪਕੜ ਤੋਂ ਵੀ ਮੁਕਤ ਕਰ ਰਹੇ ਹਾਂ,” ਸੀਪੀ ਧਨਪ੍ਰੀਤ ਕੌਰ ਨੇ ਕਿਹਾ।

ਉਨ੍ਹਾਂ ਨੇ ਕਮਿਸ਼ਨਰੇਟ ਪੁਲਿਸ ਦੀ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਉਖਾੜ ਸੁੱਟਣ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਅਤੇ ਨਾਗਰਿਕਾਂ ਨੂੰ ਸਰਕਾਰ ਦੇ ਵਟਸਐਪ ਨੰਬਰ 9779-100-200 ਰਾਹੀਂ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ, ਜਿਸ ਨਾਲ ਸੂਚਨਾ ਦੇਣ ਵਾਲਿਆਂ ਦੀ ਪੂਰੀ ਗੁਪਤਤਾ ਦਾ ਭਰੋਸਾ ਦਿੱਤਾ ਗਿਆ।

ਨਿਵਾਸੀਆਂ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਇਸ ਉਪਰਾਲੇ ਦਾ ਸਵਾਗਤ ਕੀਤਾ। ਉਨ੍ਹਾਂ ਨੇ ਸਰਕਾਰ ਦੇ ਦਲੇਰਾਨਾ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ, “ਇਹ ਨਸ਼ਾ ਤਸਕਰਾਂ ਨੂੰ ਇੱਕ ਮਜ਼ਬੂਤ ਸੰਕੇਤ ਦੇਵੇਗਾ ਅਤੇ ਜਨਤਕ ਵਿਸ਼ਵਾਸ ਨੂੰ ਪ੍ਰੇਰਿਤ ਕਰੇਗਾ।”

ਲੋਕਾਂ ਨੇ ਅਜਿਹੀਆਂ ਕਾਰਵਾਈਆਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਚੱਲ ਰਹੀ ਨਸ਼ਿਆਂ ਵਿਰੁੱਧ ਰਾਜ ਦੀ ਜੰਗ ਵਿੱਚ ਇੱਕ ਮਹੱਤਵਪੂਰਨ ਕਦਮ ਦੱਸਿਆ।