ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਿਸਾਨ ਆਗੂਆਂ ਦੀਆਂ ਗਿ੍ਫਤਾਰੀਆਂ ਦੀ ਕੀਤੀ ਨਿਖੇਦੀ। ਇਸ ਵਿਰੋਧ ਵਿੱਚ ਭਗਵੰਤ ਮਾਨ ਦੇ ਅਰਥੀ ਫੂਕ ਮੁਜਾਰੇ ਕੀਤੇ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਿਸਾਨ ਆਗੂਆਂ ਦੀਆਂ ਗਿ੍ਫਤਾਰੀਆਂ ਦੀ ਕੀਤੀ ਨਿਖੇਦੀ। ਇਸ ਵਿਰੋਧ ਵਿੱਚ ਭਗਵੰਤ ਮਾਨ ਦੇ ਅਰਥੀ ਫੂਕ ਮੁਜਾਰੇ ਕੀਤੇ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜੋਨ ਬਾਬਾ ਮਸਤੂ ਜੀ ਵੱਲੋ ਅੱਜ ਹਰਦੋਛੰਨੀ ਰੋੜ ਬਾਈ ਪਾਸ ਤੇ ਭਗਵੰਤ ਮਾਨ ਦੀ ਆਪ ਸਰਕਾਰ ਦੇ ਕਹਿਣ ਤੇ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਨੂੰ ਘਰਾ ਵਿੱਚੋਂ ਚੁੱਕ ਕੇ ਗ੍ਰਿਫਤਾਰ ਕਰਨ ਦੇ ਵਿਰੋਧ ਵਿੱਚ ਭਗਵੰਤ ਮਾਨ ਦੇ ਅਰਥੀ ਫੂਕ ਮੁਜਾਰਾ ਕੀਤਾ

ਗਿਆ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਤੇ ਜੋਨ ਬਾਬਾ ਮਸਤੂ ਜੀ ਦੇ ਪ੍ਰਧਾਨ ਅਨੂਪ ਸਿੰਘ ਸੁਲਤਾਨੀ ਨੇ ਕਿਹਾ ਕਿ ਸੰਯੁਕਤ ਮੋਰਚੇ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਨਾਲ ਸੰਬੰਧਿਤ ਸਨ। ਇਸ ਕਰਕੇ ਮੰਗਾਂ ਪੂਰੀਆਂ ਕਰਾਉਣ ਲਈ ਚੰਡੀਗੜ੍ਹ ਮੋਰਚਾ ਲਾਉਣ ਜਾ ਰਹੇ ਸਨ। ਪਰ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਦੇ ਇਸ਼ਾਰੇ ਤੇ ਕਿਸਾਨਾਂ ਦੇ ਘਰਾਂ ਵਿੱਚ ਛਾਪੇਮਾਰੀ ਕਰਕੇ ਕਿਸਾਨਾਂ ਨੂੰ ਗ੍ਰਿਫਤਾਰ ਕਰ ਰਿਹਾ ਹੈ। ਜੋ ਬਿਲਕੁਲ ਹੀ ਨਿੰਦਨਯੋਗ ਹੈ। ਕਿਸਾਨ ਆਗੂਆਂ ਨੇ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕੀਤੀ।

ਇਸ ਦੇ ਵਿਰੋਧ ਵਿੱਚ ਪੂਰੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਅਨੇਕਾਂ ਥਾਵਾਂ ਤੇ ਭਗਵੰਤ ਮਾਨ ਦਾ ਪੁਤਲੇ ਫੂਕ ਕੇ ਰੋਸ ਮੁਜ਼ਾਇਰਾ ਕੀਤਾ ਅਤੇ ਮੰਗ ਕੀਤੀ ਕੀ ਗ੍ਰਿਫਤਾਰ ਕੀਤੇ ਹੋਏ ਕਿਸਾਨਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ। ਜ਼ਿਲ੍ਹਾ ਆਗੂ ਬੀਬੀ ਸੁਖਦੇਵ ਕੌਰ ਕਾਲਾ ਨੰਗਲ ਨੇ ਕਿਹਾ ਕਿ ਇਹ ਦੇਸ਼ ਦੀ ਬਦਕਿਸਮਤੀ ਹੈ। ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨਾਂ ਤੇ ਪਰਚੇ ਪਾ ਕੇ ਉਹਨਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ। ਦੂਜੇ ਪਾਸੇ ਕਾਰਪੋਰੇਟ ਘਰਾਣਿਆਂ ਨੂੰ ਬਚਾਉਣ ਲਈ ਕੇਂਦਰ ਵੱਲੋਂ ਨਵੇਂ ਨਵੇਂ ਕਾਨੂੰਨ ਬਣਾਏ ਜਾ ਰਹੇ ਹਨ ।

ਸੂਬੇ ਦੀ ਭਗਵੰਤ ਮਾਨ ਦੀ ਸਰਕਾਰ ਉਨਾਂ ਕਾਨੂੰਨਾਂ ਤੇ ਸਹਿਮਤੀ ਪ੍ਰਗਟਾਉਦੀ ਹੋਈ ਸੂਬੇ ਵਿੱਚ ਲਾਗੂ ਕਰ ਰਹੀ ਹੈ। ਨਵੇਂ ਬਣੇ ਕਾਨੂੰਨ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਸੂਬੇ ਵਿੱਚ ਫੈਕਟਰੀ ਲਾਉਣ ਲਈ ਸੂਬੇ ਦੀ ਇਜਾਜ਼ਤ ਲੈਣ ਦੀ ਜਰੂਰਤ ਨਹੀਂ ਹੋਵੇਗੀ।। ਜੋਨ ਸਕੱਤਰ ਕੁਲਜੀਤ ਸਿੰਘ ਹਯਾਤ ਨਗਰ, ਵੱਸਣ ਸਿੰਘ ਪੀਰਾਂ ਬਾਗ਼ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸੇ ਤਰ੍ਹਾਂ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਚੱਲ ਰਹੇ ਦੇਸ਼ ਵਿਆਪੀ ਅੰਦੋਲਨ ਵਿੱਚ 8 ਮਾਰਚ ਨੂੰ ਹਜ਼ਾਰਾਂ ਦੀ ਗਿਣਤੀ ਵਿੱਚ ਜ਼ਿਲ੍ਹਾ ਗੁਰਦਾਸਪੁਰ ਤੋਂ ਹਜ਼ਾਰਾਂ ਕਿਸਾਨ ,ਮਜ਼ਦੂਰ ,ਨੌਜਵਾਨ ਬੀਬੀਆਂ ਸ਼ੰਭੂ ਮੋਰਚੇ ਵਿੱਚ ਸ਼ਾਮਿਲ ਹੋਣਗੇ। ਕਿਸਾਨ ਆਗੂ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਦਾ ਮੀਟਿੰਗ ਵਿੱਚੋਂ ਉੱਠ ਕੇ ਚਲੇ ਜਾਣਾ ਮੋਦੀ ਅਤੇ ਅਮਿਤ ਸ਼ਾਹ ਦੇ ਇਸ਼ਾਰਿਆਂ ਤੇ ਕੰਮ ਕਰਨਾ ਮੀਟਿੰਗ ਤੇ ਪ੍ਰੈੱਸ ਵੇਲੇ ਗੁੱਸੇ ਅਤੇ ਹੰਕਾਰ ਨਾਲ ਗੱਲਬਾਤ ਕਰਨੀ ਇਹ ਨਿੰਦਣ ਯੋਗ ਹੈ। ਇਸ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਖ਼ਤ ਸ਼ਬਦਾਂ ਵਿੱਚ ਨਿਖੇਦੀ ਕਰਦੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ, ਡਾਕਟਰ ਸੁਖਵਿੰਦਰ ਸਿੰਘ, ਜਪਕੀਰਤ ਸਿੰਘ ਹੁੰਦਲ, ਬੀਬੀ ਰਮਨਦੀਪ ਕੌਰ ਬੀਬੀ ਅਮਰਜੀਤ ਕੌਰ, ਬੀਬੀ ਜਗੀਰ ਕੌਰ, ਆਦਿ ਹਾਜ਼ਰ ਸਨ ਜਾਰੀ ਕਰਤਾ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ !