LPU ‘ਚ ਪੜ੍ਹ ਰਹੇ ਇੰਜੀਨੀਅਰਿੰਗ ਦੇ ਵਿਦਿਆਰਥੀ ਨੇ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਹੈਦਰਾਬਾਦ ਦੇ ਰਹਿਣ ਵਾਲੇ ਵਰੁਣ ਕੁਮਾਰ ਸੁਬੂਧੀ ਵਜੋਂ ਹੋਈ ਹੈ। ਮ੍ਰਿਤਕ ਫਗਵਾੜਾ ਦੇ ਲੋਹ ਗੇਟ ਵਿਖੇ ਬਣੇ ਪੀਜੀ ਵਿਚ ਰਹਿੰਦਾ ਸੀ।
ਜਾਣਕਾਰੀ ਅਨੁਸਾਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਪੜ੍ਹਦੇ ਵਰੁਣ ਨੇ ਆਪਣੇ ਪੀਜੀ ਵਿਚ ਹੀ ਜਾਨ ਦੇ ਦਿੱਤੀ। ਘਟਨਾ ਦਾ ਖੁਲਾਸਾ ਸ਼ਨੀਵਾਰ ਸਵੇਰੇ ਹੋਇਆ।
ਫਗਵਾੜਾ ਦੇ ਮਹੇੜੂ ਰੋਡ ‘ਤੇ ਬਣੇ ਲਾਅ ਗੇਟ ‘ਚ ਪੀਜੀ ‘ਚ ਰਹਿ ਰਹੇ LPU ਦੇ ਇਕ ਵਿਦਿਆਰਥੀ ਵਲੋਂ ਭੇਤਭਰੇ ਹਾਲਾਤ ‘ਚ ਪੱਖੇ ਨਾਲ ਫਾਹਾ ਲਗਾ ਕੇ ਜੀਵਨਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ। ਸੂਚਨਾ ਮਿਲਦੇ ਸਾਰ ਐੱਸਐੱਚਓ ਥਾਣਾ ਸਤਨਾਮਪੁਰਾ ਸੁਰਜੀਤ ਸਿੰਘ ਪੱਡਾ ਤੇ ਚੌਕੀ ਮਹੇੜੂ ਦੇ ਇੰਚਾਰਜ ਰਣਜੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾ ਘਰ ਵਿਖੇ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਐੱਸਐੱਚਓ ਸਤਨਾਮਪੁਰਾ ਦੇ ਦੱਸਣ ਮੁਤਾਬਿਕ ਪੁਲਿਸ ਨੂੰ ਸੁਚਨਾ ਮਿਲੀ ਸੀ ਕਿ ਮਰਵਾਹਾ ਪੀਜੀ ‘ਚ ਰਹਿ ਰਹੇ ਇਕ ਵਿਦਿਆਰਥੀ ਵਲੋਂ ਪੱਖੇ ਨਾਲ ਫੰਦਾ ਲਗਾ ਲਿਆ ਗਿਆ ਹੈ। ਜਦੋਂ ਉਹ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪੁੱਜੇ ਤਾਂ ਦੇਖਿਆ ਕਿ ਉਕਤ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਐੱਸਐੱਚਓ ਨੇ ਦਸਿਆ ਕਿ ਮ੍ਰਿਤਕ ਦੀ ਪਛਾਣ ਵਰੁਨ ਕੁਮਾਰ ਵਾਸੀ ਹੈਦਰਾਬਾਦ ਵਜੋਂ ਹੋਈ ਹੈ।