LPU ਦੇ ਲਾਅ ਗੇਟ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਇਕ ਨੌਜਵਾਨ ਜਖ਼ਮੀ, 2 ਦੇ ਸਿਰ ਪਾਟੇ, ਦੇਖੋ

LPU ਦੇ ਲਾਅ ਗੇਟ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਇਕ ਨੌਜਵਾਨ ਜਖ਼ਮੀ, 2 ਦੇ ਸਿਰ ਪਾਟੇ, ਦੇਖੋ

LPU ਦੇ ਲਾਅ ਗੇਟ ਨੇੜੇ ਚੱਲੀਆਂ ਗੋਲ਼ੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ। ਮੌਕੇ ‘ਤੇ ਇਸ ਵਾਰਦਾਤ ‘ਚ ਫੱਟੜ ਹੋਏ ਨੌਜਵਾਨਾਂ ਨੂੰ ਫਗਵਾੜਾ ਦੇ ਸਿਵਿਲ ਹਸਪਤਾਲ ‘ਚ ਲਿਆਂਦਾ ਗਿਆ ਜਿੱਥੇ ਉਹ ਜ਼ੇਰੇ ਇਲਾਜ ਹਨ। ਇਸ ਮੌਕੇ ਐਸਪੀ ਰੁਪਿੰਦਰ ਕੌਰ ਭੱਟੀ ਮੌਕੇ ‘ਤੇ ਪੁੱਜੇ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।

ਰਿਪੋਰਟਾਂ ਅਨੁਸਾਰ ਨੌਜਵਾਨ ਸਤਯਮ ਦੀ ਬਾਂਹ ‘ਚ ਗੋਲ਼ੀ ਲੱਗੀ ਸੀ ਜੋਕਿ ਆਰ-ਪਾਰ ਹੋ ਗਈ। ਉਸ ਨੇ ਦੱਸਿਆ ਕਿ ਉਹ ਆਪਣੇ ਕਿਸੇ ਦੋਸਤ ਦੀ ਬਰਥਡੇ ਪਾਰਟੀ ਤੋਂ ਫ੍ਰੀ ਹੋ ਕੇ ਗ੍ਰੀਨ ਵੈਲੀ ਏਰੀਆ ‘ਚ ਗਲ਼ੀ ਦੇ ਬਾਹਰ ਖੜ੍ਹਾ ਸੀ।

ਇਸ ਦੌਰਾਨ ਤਿੰਨ ਬਾਈਕਾਂ ‘ਤੇ ਸਵਾਰ ਹੋ ਕੇ ਕੁਝ ਨੌਜਵਾਨ ਆਏ ਤੇ ਉਨ੍ਹਾਂ ਵਿਵਾਦ ਸ਼ੁਰੂ ਕਰ ਦਿੱਤਾ ਜਿਸ ਤੋਂ ਬਾਅਦ ਮਨੀ ਨਾਂ ਦੇ ਨੌਜਵਾਨ ਨੇ ਗੋਲ਼ੀਆਂ ਚਲਾ ਦਿੱਤੀਆਂ।

ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਖਮੀ ਹੋਏ ਨੌਜਵਾਨ ਸਤਿਅਮ ਨੇ ਦੱਸਿਆ ਕਿ ਉਹ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ ਤੋਂ ਬਾਅਦ ਗ੍ਰੀਨ ਵੈਲੀ ਦੀ ਗਲੀ ਦੇ ਬਾਹਰ ਖੜ੍ਹਾ ਸੀ ਤਾਂ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨ ਆਏ ਅਤੇ ਪਿੱਛੇ ਬੈਠੇ ਨੌਜਵਾਨ ਮਨੀ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਉਸਦੇ ਦੋਸਤਾਂ ਨੇ ਉਸਨੂੰ ਫਗਵਾੜਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੋਂ ਸਤਿਅਮ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਹਾਇਰ ਸੈਂਟਰ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ।

ਦੂਜੇ ਪਾਸੇ ਇੱਕ ਹੋਰ ਨੌਜਵਾਨ ਦਰਸ਼ਨ ਤ੍ਰਿਪਾਠੀ ਨੇ ਦੱਸਿਆ ਕਿ ਉਹ ਆਪਣੇ ਦੋਸਤ ਨੂੰ ਲੈਣ ਗਿਆ ਸੀ ਅਤੇ ਉੱਥੇ ਕੁਝ ਲੋਕ ਇਕੱਠੇ ਹੋ ਗਏ ਸਨ। ਜਦੋਂ ਉਹ ਆਪਣੇ ਦੋਸਤ ਨੂੰ ਬਚਾਉਣ ਅੱਗੇ ਆਇਆ ਤਾਂ ਮੁਲਜ਼ਮ ਨੇ ਉਸ ‘ਤੇ ਵੀ ਹਮਲਾ ਕਰ ਦਿੱਤਾ।