NIA ਨੇ ਵਿਦੇਸ਼ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਹਰੀਕੇ ਦੀ ਚਾਰ ਏਕੜ ਜ਼ਮੀਨ ਕੁਰਕ ਕਰ ਲਈ ਹੈ। NIA ਦੀ ਟੀਮ ਅੱਜ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਪਹੁੰਚੀ, ਜਿੱਥੇ NIA ਵੱਲੋਂ ਲੰਡਾ ਹਰੀਕੇ ਦੀ ਜਾਇਦਾਦ ਕੁਰਕ ਕਰ ਲਈ ਗਈ ਹੈ।
ਲੰਡਾ ਪੰਜਾਬ ਪੁਲਸ ਨੂੰ ਕਈ ਗੰਭੀਰ ਮਾਮਲਿਆਂ ਵਿੱਚ ਲੋੜੀਂਦਾ ਹੈ ਅਤੇ ਉਹ ਵਿਦੇਸ਼ ‘ਚ ਫਰਾਰ ਹੈ। ਫਿਲਹਾਲ ਐਨਆਈਏ ਅਧਿਕਾਰੀ ਇਸ ਬਾਰੇ ਖੁੱਲ੍ਹ ਕੇ ਗੱਲ ਨਹੀਂ ਕਰ ਰਹੇ ਹਨ। ਐਨਆਈਏ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਸਥਿਤ ਲੰਡਾ ਦੀ ਜ਼ਮੀਨ ਦੇ ਹਿੱਸੇ ਨੂੰ ਜ਼ਬਤ ਕਰਨ ਦਾ ਐਲਾਨ ਕਰਨ ਵਾਲਾ ਇੱਕ ਬੋਰਡ ਲਗਾਇਆ ਹੈ।