NRI ਸਭਾ ਪੰਜਾਬ ਪ੍ਰਧਾਨ ਮੈਡਮ ਬੰਗਾ ਵਲੋਂ ਸੰਜੀਵ ਅਰੋੜਾ ਨੂੰ NRI ਵਿਭਾਗ ਦੇ ਕੈਬਨਿਟ ਮੰਤਰੀ ਬਣਨ ‘ਤੇ ਵਧਾਈ

0
2

ਕੁਲਦੀਪ ਧਾਲੀਵਾਲ ਦੀ ਕੈਬਨਿਟ ‘ਚੋਂ ਛੁੱਟੀ,ਦਿੱਤਾ ਅਸਤੀਫ਼ਾ, ਮੰਤਰੀ ਸੰਜੀਵ ਅਰੋੜਾ ਨੂੰ ਮਿਲੇ ਇੰਡਸਟਰੀ ਤੇ NRI ਵਿਭਾਗ

ਚੰਡੀਗੜ੍ਹ /ਚਾਹਲ

ਪੰਜਾਬ ਕੈਬਨਿਟ ਦੇ ਨਵੇਂ ਬਣੇ ਮੰਤਰੀ ਸੰਜੀਵ ਅਰੋੜਾ ਨੂੰ ਉਦਯੋਗ ਤੇ ਐਨਆਰਆਈ ਵਿਭਾਗ ਦਿੱਤੇ ਗਏ ਹਨ।  ਇਸ ਲਈ ਕੁਲਦੀਪ ਧਾਲੀਵਾਲ ਦੀ ਕੈਬਨਿਟ ਵਿੱਚੋਂ ਛੁੱਟੀ ਹੋ ਗਈ ਹੈ। ਉਨ੍ਹਾਂ ਕੋਲ ਐਨਆਰਆਈ ਵਿਭਾਗ ਸੀ। ਇਸੇ ਤਰ੍ਹਾਂ ਉਦਯੋਗ ਵਿਭਾਗ ਪਹਿਲਾਂ ਤਰੁਣਪ੍ਰੀਤ ਸਿੰਘ ਸੌਂਦ ਕੋਲ ਸੀ, ਜਿਨ੍ਹਾਂ ਕੋਲ ਪੇਂਡੂ ਵਿਕਾਸ, ਕਿਰਤ ਤੇ ਸੈਰ-ਸਪਾਟਾ ਵਿਭਾਗਾਂ ਦਾ ਚਾਰਜ ਜਾਰੀ ਰਹੇਗਾ। ਧਾਲੀਵਾਲ ਦੇ ਅਸਤੀਫੇ ਨਾਲ ਭਗਵੰਤ ਮਾਨ ਕੈਬਨਿਟ ਵਿੱਚ ਮੰਤਰੀਆਂ ਦੀ ਕੁੱਲ ਗਿਣਤੀ 16 ਰਹਿ ਗਈ ਹੈ। ਕੈਬਨਿਟ ਵਿੱਚ ਅਜੇ ਵੀ ਦੋ ਅਹੁਦੇ ਖਾਲੀ ਹਨ। ਸੂਤਰਾਂ ਮੁਤਾਬਕ ਕੁਲਦੀਪ ਧਾਲੀਵਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਪਰ ਇਸ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਇਸ ਦੌਰਾਨ ਕੁਲਦੀਪ ਧਾਲੀਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਪਰ ਪੋਸਟ ਪਾ ਕੇ ਕਿਹਾ ਹੈ ਕਿ ਆਪਣੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਮੇਰੀ ਮਿਹਨਤ ਜਾਰੀ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਵਿੱਚ ਫੇਰਬਦਲ ਤੋਂ ਪਹਿਲਾਂ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਆਪਣੀ ਰਿਹਾਇਸ ’ਤੇ ਸੱਦ ਕੇ ਅਸਤੀਫਾ ਦੇਣ ਲਈ ਕਿਹਾ ਸੀ। ਧਾਲੀਵਾਲ ਨੇ ਮੌਕੇ ’ਤੇ ਹੀ ਆਪਣੇ ਅਹੁਦੇ ਤੋਂ ਲਿਖਤੀ ਅਸਤੀਫਾ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਸੀ।

ਓਧਰ NRI ਸਭਾ ਪੰਜਾਬ ਪ੍ਰਧਾਨ ਮੈਡਮ ਪਲਵਿੰਦਰ ਕੌਰ ਬੰਗਾ ਨੇ ਜਿਥੇ ਸ਼੍ਰੀ ਸੰਜੀਵ ਅਰੋੜਾ ਨੂੰ NRI ਵਿਭਾਗ ਦੇ ਕੈਬਨਿਟ ਮੰਤਰੀ ਤੇ ਵਧਾਈ ਦਿਤੀ ਹੈ ਉਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਬੜੇ ਬੜੇ ਸੂਜਵਾਨ ਪੜ੍ਹੇ ਲਿਖੇ ਅਤੇ ਇਮਾਨਦਾਰ ਨੇਤਾ ਸ਼੍ਰੀ ਸੰਜੀਵ ਅਰੋੜਾ ਨੂੰ NRI ਵਿਭਾਗ ਦੇ ਕੈਬਨਿਟ ਮੰਤਰੀ ਬਣਇਆ ਹੈ , ਉਨ੍ਹਾਂ ਕਿਹਾ ਕਿ ਐਨ ਆਰ ਆਈ ਸਭਾ ਪੰਜਾਬ ਆਪਣੇ ਐਨ ਆਰ ਆਈ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਹੋਰ ਵੀ ਵਡੇ ਉਪਰਾਲੇ ਕਰੇਗੀ।