ਨਸ਼ਾ ਤਸਕਰ ਦੇ ਘਰ ਢਾਹੁਣ ‘ਤੇ ਲੱਗੀ ਰੋਕ, ਪਰਿਵਾਰ ਪਹਿਲਾਂ ਹੀ ਪਹੁੰਚ ਗਿਆ ਕੋਰਟ!

0
4

ਸਥਾਨਕ ਅਦਾਲਤ ਨੇ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੁਲਿਸ ਵੱਲੋਂ ਇੱਕ ਕਥਿਤ ਨਸ਼ਾ ਤਸਕਰ ਦੇ ਘਰ ਨੂੰ ਢਾਹੁਣ ਦੀ ਕਾਰਵਾਈ ‘ਤੇ ਰੋਕ ਲਾ ਦਿੱਤੀ ਹੈ। ਇਸ ਦੇ ਨਤੀਜੇ ਵਜੋਂ ਪੁਲਿਸ ਅਤੇ ਨਗਰ ਕੌਂਸਲ ਵੱਲੋਂ ਇਸ ਸੰਬੰਧ ਵਿੱਚ ਕੀਤੀ ਜਾਣ ਵਾਲੀ ਕਾਰਵਾਈ ਅਸਥਾਈ ਤੌਰ ‘ਤੇ ਰੋਕ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਪਿਛਲੇ ਕੁਝ ਸਮੇਂ ਤੋਂ ਨਸ਼ਾ ਤਸਕਰਾਂ ਦੀ ਜਾਇਦਾਦਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਵਿੱਚ ਉਨ੍ਹਾਂ ਦੇ ਘਰਾਂ ਨੂੰ ਢਾਹਿਆ ਜਾ ਰਿਹਾ ਹੈ।