ਆਜ਼ਾਦੀ ਦਿਹਾੜੇ ਮੌਕੇ ਜਲੰਧਰ ‘ਚ ਮੰਤਰੀ ਤਰੁਣਪ੍ਰੀਤ ਸੌਂਦ ਨੇ ਲਹਿਰਾਇਆ ‘ਤਿਰੰਗਾ’, ਦਿੱਤੀਆਂ ਵਧਾਈਆਂ

0
66
Oplus_0

ਜਲੰਧਰ (H.S)- ਜਲੰਧਰ ਵਿਚ 79ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਉਦਯੋਗ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਕੌਮੀ ਝੰਡਾ ਲਹਿਰਾਇਆ। ਮੁੱਖ ਮਹਿਮਾਨ ਦੇ ਤੌਰ ‘ਤੇ ਪੁੱਜੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਤਿਰੰਗਾ ਲਹਿਰਾਉਣ ਮਗਰੋਂ ਪਰੇਡ ਦੀ ਸਲਾਮੀ ਲਈ।
ਪਰੇਡ ਵਿਚ ਆਈ. ਟੀ. ਬੀ. ਪੀ., ਪੰਜਾਬ ਪੁਲਸ (ਪੁਰਸ਼ ਅਤੇ ਮਹਿਲਾ), ਪੰਜਾਬ ਹੋਮਗਾਰਡ, ਪੰਜਾਬ ਬਟਾਲੀਅਨ ਐੱਨ. ਸੀ. ਸੀ. ਲੜਕੇ, ਪੰਜਾਬ ਬਟਾਲੀਅਨ ਐੱਨ. ਸੀ. ਸੀ. ਲੜਕੀਆਂ ਅਤੇ ਸੀ. ਆਰ. ਪੀ. ਐੱਫ਼. ਦਾ ਬੈਂਡ ਸ਼ਾਮਲ ਸੀ।

PunjabKesari

ਇਸ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਵਿਕਾਸ ਨੀਤੀਆਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਉਪਲੱਬਧੀਆਂ ਨੂੰ ਦਰਸਾਉਂਦੀਆਂ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ। ਰਿਹਰਸਲ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਮੂਹਿਕ ਪੀ. ਟੀ. ਸ਼ੋਅ ਪੇਸ਼ ਕੀਤੇ ਗਏ। ਇਸ ਤੋਂ ਬਾਅਦ ਵੱਖ-ਵੱਖ ਵਿੱਦਿਅਕ ਸੰਸਥਾਨਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਭਾਵਨਾ ਵਾਲੀਆਂ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ।

PunjabKesari

ਜ਼ਿਲਾ ਪੱਧਰੀ ਸਮਾਰੋਹ ਦੌਰਾਨ ਸੁਤੰਤਰਤਾ ਸੈਨਾਨੀਆਂ, ਸ਼ਹੀਦਾਂ ਦੇ ਪਰਿਵਾਰਾਂ ਤੋਂ ਇਲਾਵਾ ਵਿਸ਼ੇਸ਼ ਉਪਲੱਬਧੀਆਂ ਪ੍ਰਾਪਤ ਕਰਨ ਵਾਲੀਆਂ ਹਸਤੀਆਂ ਅਤੇ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਸਨਮਾਨਤ ਕੀਤਾ ਗਿਆ। ਕਿ ਸਰਵਸ੍ਰੇਸ਼ਟ ਝਾਕੀ ਅਤੇ ਸੱਭਿਆਚਾਰਕ ਪੇਸ਼ਕਾਰੀ ਨੂੰ ਇਨਾਮ ਲਈ ਚੁਣਿਆ ਗਿਆ।

PunjabKesari

PunjabKesari

ਇਸ ਮੌਕੇ ਜੁਆਇੰਟ ਪੁਲਸ ਕਮਿਸ਼ਨਰ ਸੰਦੀਪ ਸ਼ਰਮਾ, ਡੀ. ਸੀ. ਪੀ. ਨਰੇਸ਼ ਡੋਗਰਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ, ਸਹਾਇਕ ਕਮਿਸ਼ਨਰ (ਯੂ. ਟੀ.) ਮੁਕੀਲਨ ਆਰ., ਐੱਸ. ਡੀ. ਐੱਮ. ਰਣਦੀਪ ਸਿੰਘ ਹੀਰ, ਐੱਸ. ਡੀ. ਐੱਮ. ਸ਼ਾਇਰੀ ਮਲਹੋਤਰਾ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸੁਮਨਦੀਪ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।