ਪੰਜਾਬ ਦੀ ਸਿਆਸਤ ‘ਚ ਉਸ ਸਮੇਂ ਵੱਡਾ ਭੂਚਾਲ ਆ ਗਿਆ ਜਦੋਂ ਬਿਕਰਮ ਮਜੀਠੀਆ ਨੇ ਖੁਦ ਹੀ ਸ਼੍ਰੋਮਣੀ ਅਕਾਲੀ ਦੇ ਖਿਲਾਫ਼ ਬਿਆਨ ਦਿੱਤਾ। ਦਰਅਸਲ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਲਾਂਭੇ ਕਰਨ ਮਗਰੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿਲੋਂ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ।
ਸਿੱਖ ਸੰਗਤ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ
“ਜਥੇਦਾਰ ਨੂੰ ਜਿਸ ਤਰੀਕੇ ਨਾਲ ਹਟਾਇਆ ਗਿਆ ਸਿੱਖ ਸੰਗਤ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਹੈ ਤੇ ਉਨ੍ਹਾਂ ਨੇ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਤੋਂ ਸਹਿਮਤ ਨਹੀਂ ਹਨ। ਇਸ ਤੋਂ ਇਲਾਵਾ ਲਖਬੀਰ ਸਿੰਘ ਲੋਧੀਨੰਗਲ, ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਜ਼ੋਧ ਸਿੰਘ ਸਮਰਾ, ਹਲਕਾ ਇੰਚਾਰਜ ਅਜਨਾਲਾ,ਸਰਬਜੋਤ ਸਿੰਘ ਸਾਬੀ, ਹਲਕਾ ਇੰਚਾਰਜ ਮੁਕੇਰੀਆਂ, ਰਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਸਿਮਰਨਜੀਤ ਸਿੰਘ ਢਿੱਲੋਂ ਯੂਥ ਆਗੂ ਨੇ ਇਸ ਫ਼ੈਸਲੇ ਨੂੰ ਲੈ ਕੇ ਟਾਲਾ ਵੱਟਿਆ ਹੈ ਆਪਣੇ ਬਿਆਨ ਵਿੱਚ ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਅਤੇ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਜੀ ਦੀ ਮਾਣ ਮਰਿਯਾਦਾ ਦਾ ਅਸੀਂ ਬਹੁਤ ਸਤਿਕਾਰ ਕਰਦੇ ਹਾਂ ਅਤੇ ਅਖੀਰਲੇ ਸਾਹ ਤੱਕ ਕਰਦੇ ਰਹਾਂਗੇ ਤਖਤ ਸਾਹਿਬ ਜੀ ਦੀ ਮਾਣ ਮਰਿਯਾਦਾ ਕਿਸੇ ਵਿਅਕਤੀ ਵਿਸ਼ੇਸ਼ ਤੱਕ ਸੀਮਤ ਨਹੀਂ ਹੈ ਤੇ ਜੋ ਵੀ ਜਥੇਦਾਰ ਸਾਹਿਬਾਨ ਇਸ ਤਖਤ ਤੇ ਬਿਰਾਜਮਾਨ ਹਨ ਉਹਨਾਂ ਦਾ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਬਣਦਾ ਹੈ ਜੋ ਸਦਾ ਕਰਦੇ ਰਹਾਂਗੇ।”
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਵੱਲੋਂ ਲੰਘੇ ਦਿਨ ਮੀਟਿੰਗ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਹਟਾਏ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂਆਂ ਵੱਲੋਂ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਗਿਆ ਹੈ।SGPC ਦੀ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਤੋਂ ਬਾਅਦ ਬੀਤੇ ਦਿਨ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਕਈ ਹੋਰਨਾਂ ਸੀਨੀਅਰ ਆਗੂਆਂ ਨੇ ਇਸ ਫੈਸਲੇ ਨਾਲ ਅਸਹਿਮਤੀ ਪ੍ਰਗਟਾਈ ਹੈ। ਉੱਧਰ ਦੂਜੇ ਪਾਸੇ SAD ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਮਜੀਠੀਆ ਦੇ ਬਿਆਨ ਨੇ ਭਾਰੀ ਠੇਸ ਪਹੁੰਚਾਈ ਹੈ।
ਉਨ੍ਹਾਂ ਨੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਔਖੇ ਸਮੇਂ ਨਾਲ ਡੱਟਕੇ ਖੜਣ ਦੀ ਥਾਂ ਇੱਕ ਤਰਾਂ ਨਾਲ ਪਿੱਠ ਵਿੱਚ ਛੁਰਾ ਮਾਰਿਆ ਹੈ।ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਤੇ ਹੋਰ ਅਕਾਲੀ ਆਗੂਆਂ ਵੱਲੋਂ ਜਾਰੀ ਬਿਆਨਾਂ ਨੇ ਮੇਰੇ ਵਰਗੇ ਪਾਰਟੀ ਅੰਦਰਲੇ ਸਭ ਤੋਂ ਬਜ਼ੁਰਗ ਤੇ ਸੀਨੀਅਰ ਆਗੂ ਨੂੰ ਭਾਰੀ ਠੇਸ ਪਹੁੰਚਾਈ ਹੈ।