ਭੁਲੱਥ ਦੇ ਐੱਸਡੀਐੱਮ ਨਾਲ ਬਦਸਲੂਕੀ ਮਾਮਲੇ ‘ਚ ਕਪੂਰਥਲਾ ਦੇ ਹਲਕਾ ਭੁਲੱਥ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਭੇਜੀ ਸ਼ਿਕਾਇਤ ‘ਚ ਐੱਸਡੀਐੱਮ ਭੁਲੱਥ ਸੰਜੀਵ ਸ਼ਰਮਾ ਨੇ ਕਿਹਾ ਸੀ ਕਿ 29 ਮਾਰਚ ਨੂੰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਸਮਰਥਕਾਂ ਸਮੇਤ ਸਬ ਡਿਵੀਜ਼ਨਲ ਮੈਜਿਸਟ੍ਰੇਟ ਦਫ਼ਤਰ ਕੰਪਲੈਕਸ ਦਾ ਘਿਰਾਓ ਕੀਤਾ ਸੀ।