ਅਮਰੀਕਾ ਵਿੱਚ ਰਹਿਣ ਵਾਲੇ ਭਾਰਤੀਆਂ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਇੱਥੇ ਵੀਜ਼ਾ ‘ਤੇ ਰਹਿ ਰਹੇ ਅਤੇ ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਭਾਰਤੀ ਵਿਦਿਆਰਥੀਆਂ ਅਤੇ ਪੇਸ਼ੇਵਰਾਂ ਨੂੰ ਹੁਣ ਅਮਰੀਕਾ ਛੱਡਣ ਦਾ ਡਰ ਨਹੀਂ ਹੋਵੇਗਾ। ਦਰਅਸਲ, ਸੀਏਟਲ ਦੀ ਇੱਕ ਅਦਾਲਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰਨ ਦੇ ਹੁਕਮ ‘ਤੇ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਹੈ।
ਟਰੰਪ ਪ੍ਰਸ਼ਾਸਨ ਦੇ ਹੁਕਮ ਦੀ ਆਲੋਚਨਾ ਕਰਦੇ ਹੋਏ, ਸੀਏਟਲ ਅਦਾਲਤ ਨੇ ਕਿਹਾ ਕਿ ਟਰੰਪ ਸੰਵਿਧਾਨ ਨਾਲ “ਨੀਤੀਗਤ ਖੇਡ” ਖੇਡਣ ਲਈ ਕਾਨੂੰਨੀ ਨਿਯਮ ਨੂੰ ਬਾਈਪਾਸ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।
ਅਮਰੀਕੀ ਜ਼ਿਲ੍ਹਾ ਜੱਜ ਜੌਨ ਕੌਫੇਨੌਰ (John Coughenour) ਵੱਲੋਂ ਲਗਾਈ ਗਈ ਇਹ ਸਟੇਅ, ਅਮਰੀਕੀ ਕਾਨੂੰਨ ਨੂੰ ਬਦਲਣ ਦੇ ਉਦੇਸ਼ ਨਾਲ ਟਰੰਪ ਦੀ ਵਿਆਪਕ ਦੇਸ਼ ਨਿਕਾਲੇ ਦੀ ਕਾਰਵਾਈ ਲਈ ਦੂਜਾ ਵੱਡਾ ਕਾਨੂੰਨੀ ਝਟਕਾ ਹੈ।